¶ ਤਦ ਨੂਹ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਸ਼ੁੱਧ ਪਸ਼ੂਆਂ, ਸ਼ੁੱਧ ਪੰਛੀਆਂ ਵਿੱਚੋਂ ਲੈ ਕੇ ਉਸ ਨੇ ਜਗਵੇਦੀ ਉੱਤੇ ਹੋਮ ਬਲੀਆਂ ਚੜ੍ਹਾਈਆਂ।
TSK
TSK · ਉਤ 13:18
Treasury of Scripture Knowledge references in ਪੰਜਾਬੀ IRV.
ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ।
¶ ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
¶ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ-ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ
ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।
¶ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।