TSK

TSK · ਉਤ 13:7

Treasury of Scripture Knowledge references in ਪੰਜਾਬੀ IRV.

Back to passage

ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।

ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ

ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।

ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।

‹ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।›

ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,

ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।

ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

¶ ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?