TSK

TSK · ਉਤ 17:13

Treasury of Scripture Knowledge references in ਪੰਜਾਬੀ IRV.

Back to passage

ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ।

ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।

ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।

ਪਰ ਮਨੁੱਖ ਦਾ ਹਰ ਟਹਿਲੂਆ ਚਾਂਦੀ ਨਾਲ ਮੁੱਲ ਲਿਆ ਹੋਇਆ ਜਦ ਉਸ ਦੀ ਸੁੰਨਤ ਕਰ ਦਿੱਤੀ ਹੋਵੇ ਤਦ ਉਹ ਉਸ ਵਿੱਚੋਂ ਖਾਵੇ।

ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।

ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।

ਅਤੇ ਉਨ੍ਹਾਂ ਨੂੰ ਕਿਹਾ, “ਅਸੀਂ ਆਪਣੀ ਸਮਰੱਥਾ ਦੇ ਅਨੁਸਾਰ ਆਪਣੇ ਯਹੂਦੀ ਭਰਾਵਾਂ ਨੂੰ ਜਿਹੜੇ ਗੈਰ ਕੌਮਾਂ ਦੇ ਹੱਥ ਵੇਚੇ ਗਏ ਸਨ ਛੁਡਾਇਆ ਹੈ, ਹੁਣ ਕੀ ਤੁਸੀਂ ਆਪਣੇ ਭਰਾਵਾਂ ਨੂੰ ਵੇਚੋਗੇ? ਕੀ ਉਹ ਫਿਰ ਸਾਡੇ ਹੱਥਾਂ ਤੋਂ ਵੇਚੇ ਜਾਣਗੇ?” ਤਦ ਉਹ ਚੁੱਪ ਹੋ ਗਏ ਅਤੇ ਕੁਝ ਨਾ ਬੋਲੇ