ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।
TSK
TSK · ਉਤ 19:13
Treasury of Scripture Knowledge references in ਪੰਜਾਬੀ IRV.
ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ।
ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
ਉਸ ਨੇ ਮੇਰੇ ਸੁਣਦਿਆਂ ਦੂਜਿਆਂ ਨੂੰ ਆਖਿਆ, ਉਹ ਦੇ ਪਿੱਛੇ-ਪਿੱਛੇ ਸ਼ਹਿਰ ਵਿੱਚੋਂ ਲੰਘਦੇ ਅਤੇ ਮਾਰਦੇ ਜਾਓ, ਤੁਹਾਡੀਆਂ ਅੱਖਾਂ ਦਯਾ ਨਾ ਕਰਨ, ਨਾ ਤੁਸੀਂ ਤਰਸ ਕਰੋ।
‹ਸੋ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ। ਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ।›
ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ।
ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।