ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
TSK
TSK · ਉਤ 2:1
Treasury of Scripture Knowledge references in ਪੰਜਾਬੀ IRV.
ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।
ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।
ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ
ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ?
ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।
ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ।
ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।
ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।
ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।
¶ ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ।
¶ ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।
¶ ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।
ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
ਕਿਉਂ ਜੋ ਅਸੀਂ ਜਿਨ੍ਹਾਂ ਨੇ ਵਿਸ਼ਵਾਸ ਕੀਤਾ ਹੈ ਉਸ ਅਰਾਮ ਵਿੱਚ ਵੜਦੇ ਹਾਂ, ਜਿਸ ਤਰ੍ਹਾਂ ਉਸ ਨੇ ਆਖਿਆ, “ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!” ਭਾਵੇਂ ਉਹ ਦੀਆਂ ਕਾਰਾਗਰੀਆਂ ਜਗਤ ਦੇ ਮੁੱਢੋਂ ਹੀ ਬਣ ਚੁੱਕੀਆਂ ਸਨ।