TSK

TSK · ਉਤ 2:4

Treasury of Scripture Knowledge references in ਪੰਜਾਬੀ IRV.

Back to passage

¶ ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।

ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।

¶ ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।

¶ ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ।

¶ ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ,

ਇਹ ਏਸਾਓ ਦੀ ਵੰਸ਼ਾਵਲੀ ਹੈ, ਜਿਹੜਾ ਅਦੋਮੀਆਂ ਦਾ ਪਿਤਾ ਸੇਈਰ ਦੇ ਪਰਬਤ ਵਿੱਚ ਸੀ।

ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।

ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ

ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?

¶ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।

¶ ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।

¶ ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,