TSK

TSK · ਉਤ 2:9

Treasury of Scripture Knowledge references in ਪੰਜਾਬੀ IRV.

Back to passage

ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।

¶ ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।

ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।

ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸਰੂ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ।

ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

‹ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।›

‹ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।›