TSK

TSK · ਉਤ 20:2

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ਭੈਣ ਹਾਂ, ਤਾਂ ਜੋ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ।

ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ।

ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।

ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਤ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ

ਤਾਂ ਵੀ ਬਾਬਲ ਦੇ ਸਰਦਾਰਾਂ ਦੇ ਸੰਦੇਸ਼ਵਾਹਕਾਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ।

ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।

¶ ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ।

ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।