TSK

TSK · ਉਤ 21:1

Treasury of Scripture Knowledge references in ਪੰਜਾਬੀ IRV.

Back to passage

ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।

ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।

ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।

ਤਦ ਪਰਜਾ ਨੇ ਵਿਸ਼ਵਾਸ ਕੀਤਾ ਅਤੇ ਜਦ ਉਨ੍ਹਾਂ ਨੇ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੀ ਖ਼ਬਰ ਲਈ ਹੈ ਅਤੇ ਉਨ੍ਹਾਂ ਦਾ ਦੁੱਖ ਵੇਖਿਆ ਹੈ ਤਦ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।

¶ ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।

ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ।

ਹੇ ਯਹੋਵਾਹ, ਆਪਣੀ ਪਰਜਾ ਦੇ ਪੱਖਪਾਤ ਵਿੱਚ ਮੈਨੂੰ ਚੇਤੇ ਰੱਖ, ਆਪਣੇ ਬਚਾਓ ਨਾਲ ਮੇਰੀ ਸੁੱਧ ਲੈ,

ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,

ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।

ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ।