TSK

TSK · ਉਤ 21:15

Treasury of Scripture Knowledge references in ਪੰਜਾਬੀ IRV.

Back to passage

¶ ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ।

ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ।

ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।