TSK

TSK · ਉਤ 21:17

Treasury of Scripture Knowledge references in ਪੰਜਾਬੀ IRV.

Back to passage

¶ ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।

ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ।

ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ।

ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ।

ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।

¶ ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।

ਪਰ ਯਹੋਵਾਹ ਉਨ੍ਹਾਂ ਉੱਤੇ ਦਯਾਵਾਨ ਹੋਇਆ ਅਤੇ ਉਨ੍ਹਾਂ ਉੱਤੇ ਤਰਸ ਖਾਧਾ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੰਨ੍ਹੇ ਹੋਏ ਨੇਮ ਦੇ ਕਾਰਨ ਉਨ੍ਹਾਂ ਵੱਲ ਮੁੜਿਆ ਅਤੇ ਅਜੇ ਵੀ ਨਾ ਤਾਂ ਉਨ੍ਹਾਂ ਦਾ ਨਾਸ ਕਰਨਾ ਨਾ ਉਨ੍ਹਾਂ ਨੂੰ ਆਪਣੇ ਹਜ਼ੂਰੋਂ ਪਰ੍ਹੇ ਹਟਾਉਣਾ ਚਾਹੁੰਦਾ ਸੀ।

ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।

ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,

¶ ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ l ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?

ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।

¶ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ‹ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।›