TSK

TSK · ਉਤ 21:23

Treasury of Scripture Knowledge references in ਪੰਜਾਬੀ IRV.

Back to passage

ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ

ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।

ਸੋ ਹੁਣ ਤੂੰ ਆ ਜੋ ਮੈਂ ਅਤੇ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਤੇ ਤੇਰੇ ਵਿਚਕਾਰ ਗਵਾਹੀ ਹੋਵੇ।

ਤਦ ਉਸ ਦੇ ਸੁਆਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ।

ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ।

ਯੋਨਾਥਾਨ ਨੇ ਦਾਊਦ ਕੋਲੋਂ ਦੋ ਵਾਰੀ ਸਹੁੰ ਚੁਕਾਈ ਇਸ ਲਈ ਜੋ ਉਸ ਨਾਲ ਉਹ ਦਾ ਬਹੁਤ ਪਿਆਰ ਸੀ ਅਤੇ ਉਸ ਨਾਲ ਆਪਣੇ ਪ੍ਰਾਣਾਂ ਦੇ ਸਮਾਨ ਪ੍ਰੀਤ ਰੱਖਦਾ ਸੀ।

ਸੋ ਤੂੰ ਮੇਰੇ ਨਾਲ ਯਹੋਵਾਹ ਦੀ ਸਹੁੰ ਖਾ ਕੇ ਇਉਂ ਆਖ ਜੋ ਮੈਂ ਤੇਰੇ ਪਿੱਛੇ ਤੇਰੀ ਸੰਤਾਨ ਦਾ ਨਾਸ ਨਾ ਕਰਾਂਗਾ ਅਤੇ ਤੇਰੇ ਪਿਤਾ ਦੇ ਟੱਬਰ ਵਿੱਚੋਂ ਤੇਰੇ ਨਾਮ ਨੂੰ ਨਾ ਮਿਟਾਵਾਂਗਾ।

ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਹਨਾਂ ਦੇ ਕੋਲ ਪਹੁੰਚਾ ਸਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਚੁੱਕ ਜੋ ਤੂੰ ਮੈਨੂੰ ਜਾਨੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਪੇਂਗਾ ਤਾਂ ਮੈਂ ਉਹਨਾਂ ਕੋਲ ਤੈਨੂੰ ਪਹੁੰਚਾਵਾਂਗਾ।

¶ ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।