TSK

TSK · ਉਤ 21:33

Treasury of Scripture Knowledge references in ਪੰਜਾਬੀ IRV.

Back to passage

ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ।

ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।

¶ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਦੇ ਕੋਲ ਜਿਹੜੀ ਤੁਸੀਂ ਬਣਾਉਗੇ, ਕਿਸੇ ਵੀ ਰੁੱਖ ਦੀ ਲੱਕੜ ਨਾਲ ਬਣੀ ਹੋਏ ਅਸ਼ੇਰਾਹ ਦੀ ਸਥਾਪਨਾ ਨਾ ਕਰਿਓ,

¶ ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ।

ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?

ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ।

ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।