ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
TSK
TSK · ਉਤ 21:6
Treasury of Scripture Knowledge references in ਪੰਜਾਬੀ IRV.
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।
ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
¶ ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ।
¶ ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
‹“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।›
ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।