TSK

TSK · ਉਤ 21:8

Treasury of Scripture Knowledge references in ਪੰਜਾਬੀ IRV.

Back to passage

ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।

ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।

¶ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,

¶ ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।

ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ।

ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ।

¶ ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ।