TSK

TSK · ਉਤ 25:21

Treasury of Scripture Knowledge references in ਪੰਜਾਬੀ IRV.

Back to passage

ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।

ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।

ਤਦ ਪਰਮੇਸ਼ੁਰ ਨੇ ਰਾਖ਼ੇਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ।

ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।

ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ

ਅਸੀਂ ਵਰਤ ਰੱਖ ਕੇ ਪਰਮੇਸ਼ੁਰ ਦੇ ਅੱਗੇ ਇਸ ਗੱਲ ਲਈ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਸੁਣੀ।

ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ।

ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,

ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।

ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,

ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।

ਅਤੇ ਕੇਵਲ ਇਹੋ ਨਹੀਂ ਸਗੋਂ ਜਦੋਂ ਰਿਬਕਾਹ ਇੱਕ ਜਣੇ ਤੋਂ ਅਰਥਾਤ ਸਾਡੇ ਪਿਤਾ ਇਸਹਾਕ ਤੋਂ ਗਰਭਵਤੀ ਹੋਈ।