TSK

TSK · ਉਤ 32:2

Treasury of Scripture Knowledge references in ਪੰਜਾਬੀ IRV.

Back to passage

ਉਸ ਨੇ ਆਖਿਆ, “ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ,” ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ?

¶ ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਸ਼ਾਊਲ ਦਾ ਸੈਨਾਪਤੀ ਸੀ, ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਨਾਲ ਲੈ ਕੇ ਉਹ ਨੂੰ ਮਹਨਇਮ ਵਿੱਚ ਪਹੁੰਚਾ ਦਿੱਤਾ।

ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨ ਤੋਂ ਪਾਰ ਲੰਘ ਗਿਆ ਅਤੇ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ ਸਨ।

ਵੇਖ ਬਹੁਰੀਮ ਦੇ ਬਿਨਯਾਮੀਨੀ ਗੇਰਾ ਦਾ ਪੁੱਤਰ ਸ਼ਿਮਈ ਤੇਰੇ ਨਾਲ ਹੈ। ਜਿਸ ਦਿਨ ਮੈਂ ਮਹਨਇਮ ਨੂੰ ਜਾਂਦਾ ਸੀ, ਤਾਂ ਉਸ ਮੈਨੂੰ ਸੜਿਆ ਹੋਇਆ ਸਰਾਪ ਦਿੱਤਾ ਸੀ ਪਰ ਉਹ ਯਰਦਨ ਉੱਤੇ ਮੈਨੂੰ ਲੈਣ ਲਈ ਆਇਆ ਅਤੇ ਮੈਂ ਉਹ ਨੂੰ ਯਹੋਵਾਹ ਦੀ ਸਹੁੰ ਖਾ ਕੇ ਆਖਿਆ ਸੀ ਕਿ ਮੈਂ ਤੈਨੂੰ ਤਲਵਾਰ ਨਾਲ ਨਾ ਵੱਢਾਂਗਾ।

ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।

ਹੇ ਉਹ ਦੀਓ ਸਾਰੀਓ ਸੈਨਾਵੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਉਹ ਦੇ ਸੇਵਕ ਹੋ ਤੇ ਉਹ ਦੀ ਮਰਜ਼ੀ ਨੂੰ ਪੂਰਿਆਂ ਕਰਦੇ ਹੋ!

ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ।

ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l