TSK

TSK · ਉਤ 32:3

Treasury of Scripture Knowledge references in ਪੰਜਾਬੀ IRV.

Back to passage

ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ।

ਮੇਰਾ ਸੁਆਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸੁਆਮੀ ਕੋਲ ਸੇਈਰ ਵਿੱਚ ਨਾ ਪਹੁੰਚਾਂ।

ਤਦ ਏਸਾਓ ਨੇ ਆਪਣੀਆਂ ਪਤਨੀਆਂ, ਆਪਣੇ ਪੁੱਤਰ-ਧੀਆਂ ਅਤੇ ਆਪਣੇ ਘਰ ਦੇ ਸਾਰੇ ਪ੍ਰਾਣੀਆਂ ਨੂੰ, ਆਪਣੇ ਸਾਰੇ ਵੱਗਾਂ, ਸਾਰੇ ਪਸ਼ੂਆਂ ਅਤੇ ਸਾਰੀ ਪੂੰਜੀ ਨੂੰ ਜੋ ਉਸ ਕਨਾਨ ਦੇਸ਼ ਵਿੱਚ ਕਮਾਈ ਸੀ, ਲੈ ਕੇ ਆਪਣੇ ਭਰਾ ਯਾਕੂਬ ਦੇ ਕੋਲੋਂ ਕਿਸੇ ਹੋਰ ਦੇਸ਼ ਵੱਲ ਚਲਾ ਗਿਆ।

ਜਿਵੇਂ ਉਹ ਨੇ ਏਸਾਵੀਆਂ ਲਈ ਕੀਤਾ ਸੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਜਦ ਉਹ ਨੇ ਉਹਨਾਂ ਦੇ ਅੱਗਿਓਂ ਹੋਰੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਕੱਢ ਦਿੱਤਾ ਅਤੇ ਅੱਜ ਦੇ ਦਿਨ ਤੱਕ ਉਹ ਆਪ ਉਹਨਾਂ ਦੇ ਸਥਾਨ ਤੇ ਵੱਸਦੇ ਹਨ।

ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ।

ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।

ਹੇ ਪਤਵੰਤ ਦੀ ਪੁੱਤਰੀ, ਤੇਰੇ ਪੈਰ ਜੁੱਤੀਆਂ ਵਿੱਚ ਕਿੰਨੇ ਹੀ ਰੂਪਵੰਤ ਹਨ! ਤੇਰੇ ਪੱਟਾਂ ਦੀ ਗੁਲਾਈ ਕਾਰੀਗਰ ਦੇ ਹੱਥਾਂ ਨਾਲ ਬਣੇ ਹੋਏ ਗਹਿਣਿਆਂ ਦਾ ਕੰਮ ਹੈ।

ਅਤੇ ਆਪਣੇ ਅੱਗੇ ਸੰਦੇਸ਼ਵਾਹਕ ਭੇਜੇ ਅਤੇ ਉਹ ਤੁਰ ਦੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਪਹੁੰਚੇ ਤਾਂ ਜੋ ਉਸ ਦੇ ਲਈ ਤਿਆਰੀ ਕਰਨ।