TSK

TSK · ਉਤ 32:7

Treasury of Scripture Knowledge references in ਪੰਜਾਬੀ IRV.

Back to passage

¶ ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਆ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ।

ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ।

ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।

ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,

ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ, ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।

ਮੱਤ ਤੇਰੀ ਪਾਲਣਾ ਕਰੇਗੀ ਅਤੇ ਸਮਝ ਤੇਰੀ ਰਾਖੀ ਕਰੇਗੀ,

ਉਹ ਨੇ ਉਨ੍ਹਾਂ ਨੂੰ ਆਖਿਆ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ?› ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।

‹“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”›

ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।

ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।