TSK

TSK · ਉਤ 39:10

Treasury of Scripture Knowledge references in ਪੰਜਾਬੀ IRV.

Back to passage

ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁਝ ਹੈ ਅਤੇ ਉਸ ਨੇ ਆਪਣਾ ਸਭ ਕੁਝ ਮੇਰੇ ਹੱਥ ਵਿੱਚ ਦੇ ਦਿੱਤਾ ਹੈ

ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਉਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ,

ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,

ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।

ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,

ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।

ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।

ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।

ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।

¶ ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l