TSK

TSK · ਉਤ 39:2

Treasury of Scripture Knowledge references in ਪੰਜਾਬੀ IRV.

Back to passage

ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।

ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।

ਪਰ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਉਹ ਨੇ ਉਸ ਉੱਤੇ ਕਿਰਪਾ ਕੀਤੀ ਅਤੇ ਉਸ ਨੇ ਕੈਦਖ਼ਾਨੇ ਦੇ ਦਰੋਗ਼ੇ ਦੀਆਂ ਨਜ਼ਰਾਂ ਵਿੱਚ ਦਯਾ ਪਾਈ

ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।

ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਯੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।

ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।

ਅਤੇ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ

ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।

ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।

¶ ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!

ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।

ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।

ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।

¶ ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।