ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।
TSK
TSK · ਉਤ 39:9
Treasury of Scripture Knowledge references in ਪੰਜਾਬੀ IRV.
ਤੂੰ ਮੇਰੇ ਘਰ ਉੱਤੇ ਅਧਿਕਾਰੀ ਹੋਵੇਂਗਾ ਅਤੇ ਮੇਰੀ ਸਾਰੀ ਪਰਜਾ ਤੇਰੇ ਆਖੇ ਦੇ ਅਨੁਸਾਰ ਚੱਲੇਗੀ। ਸਿਰਫ਼ ਰਾਜ ਗੱਦੀ ਵਿੱਚ ਮੈਂ ਤੇਰੇ ਨਾਲੋਂ ਵੱਡਾ ਹੋਵਾਂਗਾ।
ਤੂੰ ਵਿਭਚਾਰ ਨਾ ਕਰ।
¶ ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ।
ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।
ਪਰ ਜਿਹੜੇ ਹਾਕਮ ਮੇਰੇ ਤੋਂ ਪਹਿਲਾਂ ਸਨ, ਉਹ ਲੋਕਾਂ ਉੱਤੇ ਬੋਝ ਪਾਉਂਦੇ ਸਨ, ਅਤੇ ਉਹ ਉਨ੍ਹਾਂ ਤੋਂ ਰੋਟੀ ਅਤੇ ਮਧ, ਨਾਲੇ ਚਾਲ੍ਹੀ ਸ਼ਕੇਲ ਚਾਂਦੀ ਵੀ ਲੈਂਦੇ ਸਨ ਸਗੋਂ ਉਨ੍ਹਾਂ ਦੇ ਜੁਆਨ ਵੀ ਲੋਕਾਂ ਉੱਤੇ ਹਕੂਮਤ ਕਰਦੇ ਸਨ, ਪਰ ਮੈਂ ਅਜਿਹਾ ਨਹੀਂ ਕੀਤਾ ਕਿਉਂ ਜੋ ਮੈਂ ਪਰਮੇਸ਼ੁਰ ਦਾ ਭੈਅ ਮੰਨਦਾ ਸੀ।
¶ “ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,
ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ।
ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ। ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪੁਰਖਿਆਂ ਦੀ ਆਸ।
ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।
ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।