TSK

TSK · ਉਤ 4:2

Treasury of Scripture Knowledge references in ਪੰਜਾਬੀ IRV.

Back to passage

¶ ਆਦਮ ਨੇ ਫੇਰ ਆਪਣੀ ਪਤਨੀ ਨਾਲ ਸੰਗ ਕੀਤਾ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਸੇਥ ਰੱਖਿਆ ਕਿ ਪਰਮੇਸ਼ੁਰ ਨੇ ਮੈਨੂੰ ਹਾਬਲ ਦੀ ਥਾਂ ਇੱਕ ਹੋਰ ਪੁੱਤਰ ਦਿੱਤਾ ਜਿਸ ਨੂੰ ਕਾਇਨ ਨੇ ਮਾਰ ਸੁੱਟਿਆ ਸੀ।

ਯਾਕੂਬ ਨੇ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਕਿਵੇਂ ਤੇਰੀ ਸੇਵਾ ਕੀਤੀ ਅਤੇ ਤੇਰੇ ਪਸ਼ੂ ਮੇਰੇ ਨਾਲ ਕਿਵੇਂ ਰਹੇ।

ਓਹ ਮਨੁੱਖ ਆਜੜੀ ਹਨ ਕਿਉਂ ਜੋ ਓਹ ਪਸ਼ੂਆਂ ਨੂੰ ਪਾਲਣ ਵਾਲੇ ਹਨ ਅਤੇ ਓਹ ਆਪਣੇ ਇੱਜੜ ਅਤੇ ਵੱਗ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਨਾਲ ਲੈ ਕੇ ਆਏ ਹਨ।

¶ ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।

ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,

‹ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।›

ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।

ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।