TSK

TSK · ਉਤ 42:13

Treasury of Scripture Knowledge references in ਪੰਜਾਬੀ IRV.

Back to passage

ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ।

¶ ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।

ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।

ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।

ਤਦ ਉਨ੍ਹਾਂ ਨੇ ਆਖਿਆ ਕਿ ਉਸ ਮਨੁੱਖ ਨੇ ਤੰਗ ਕਰ ਕੇ ਸਾਡੇ ਅਤੇ ਸਾਡੇ ਰਿਸ਼ਤੇਦਾਰਾਂ ਦੇ ਵਿਖੇ ਪੁੱਛਿਆ ਕਿ ਤੁਹਾਡਾ ਪਿਤਾ ਅਜੇ ਤੱਕ ਜੀਉਂਦਾ ਹੈ ਅਤੇ ਤੁਹਾਡਾ ਕੋਈ ਹੋਰ ਭਰਾ ਵੀ ਹੈ? ਤਦ ਅਸੀਂ ਇਨ੍ਹਾਂ ਗੱਲਾਂ ਦੇ ਅਨੁਸਾਰ ਉਹ ਨੂੰ ਦੱਸਿਆ। ਸਾਨੂੰ ਕੀ ਪਤਾ ਸੀ ਕਿ ਉਹ ਸਾਨੂੰ ਆਖੇਗਾ ਜੋ ਆਪਣੇ ਭਰਾ ਨੂੰ ਨਾਲ ਲਿਆਓ?

ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।

ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ।

ਰਊਬੇਨ ਸ਼ਿਮਓਨ ਲੇਵੀ ਯਹੂਦਾਹ

¶ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।

¶ ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।