TSK

TSK · ਉਤ 49:10

Treasury of Scripture Knowledge references in ਪੰਜਾਬੀ IRV.

Back to passage

¶ ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!

ਯਾਕੂਬ ਤੋਂ ਉਹ ਰਾਜ ਕਰੇਗਾ, ਅਤੇ ਸ਼ਹਿਰ ਦੇ ਸਾਰੇ ਬਚਿਆਂ ਹੋਇਆਂ ਨੂੰ ਵੀ ਨਾਸ ਕਰੇਗਾ।

ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ।

ਯਹੂਦੀ ਛੇ ਹਜ਼ਾਰ ਅੱਠ ਸੌ ਸਨ, ਜਿਹੜੇ ਢਾਲਾਂ, ਅਤੇ ਬਰਛੇ ਧਾਰ ਕੇ ਯੁੱਧ ਦੇ ਲਈ ਲੱਕ ਬੰਨ੍ਹ ਖਲੋਤੇ ਸਨ

ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।

ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?

ਪਰ ਉਸ ਨੇ ਯਹੂਦਾਹ ਦੇ ਗੋਤ ਨੂੰ ਚੁਣਿਆ, ਅਰਥਾਤ ਸੀਯੋਨ ਦੇ ਪਰਬਤ ਨੂੰ ਜਿਹੜਾ ਉਸ ਨੂੰ ਪਿਆਰਾ ਸੀ,

¶ ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।

¶ ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।

ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।

¶ ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।

¶ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ।

ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।

ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।

ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ

ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।

ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ। ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ।

ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ।

¶ ਇਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।

ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ

ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।

ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!

ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।

ਯਿਸੂ ਨੇ ਉਸ ਨੂੰ ਆਖਿਆ, ‹“ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,”› ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।

ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪ ਇਸ ਨੂੰ ਲੈ ਜਾਵੋ ਅਤੇ ਆਪਣੀ ਬਿਵਸਥਾ ਅਨੁਸਾਰ ਇਸ ਦਾ ਨਿਆਂ ਕਰੋ।” ਯਹੂਦੀਆਂ ਨੇ ਉੱਤਰ ਦਿੱਤਾ, “ਪਰ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”

ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”

ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ।

¶ ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!