TSK

TSK · ਉਤ 49:3

Treasury of Scripture Knowledge references in ਪੰਜਾਬੀ IRV.

Back to passage

¶ ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।

ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ।

ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰਾਂ ਦੀ ਵੰਸ਼ਾਵਲੀ ਆਪਣੀਆਂ ਕੁਲਾਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਜਿੰਨੇ ਆਦਮੀ ਵੀਹ ਸਾਲ ਦੇ ਜਾਂ ਇਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਯੁੱਧ ਕਰਨ ਦੇ ਯੋਗ ਸਨ ਉਹ ਸਾਰੇ ਆਪਣੇ ਨਾਮ ਤੋਂ ਗਿਣੇ ਗਏ।

ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।

ਰਊਬੇਨ ਮਰੇ ਨਾ ਸਗੋਂ ਜੀਉਂਦਾ ਰਹੇ, ਪਰ ਉਸ ਦੇ ਮਨੁੱਖ ਗਿਣਤੀ ਵਿੱਚ ਥੋੜ੍ਹੇ ਜਿਹੇ ਹੋਣ।

¶ ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ (ਉਹ ਪਹਿਲੌਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਪਹਿਲੌਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣਿਆ ਜਾਂਦਾ)

ਉਸ ਨੇ ਮਿਸਰ ਵਿੱਚ ਸਾਰੇ ਪਹਿਲੌਠੇ ਮਾਰ ਸੁੱਟੇ, ਜਿਹੜੇ ਹਾਮ ਦੇ ਤੰਬੂਆਂ ਵਿੱਚ ਉਨ੍ਹਾਂ ਦੀ ਸ਼ਕਤੀ ਦਾ ਮੁੱਢ ਸਨ,

ਇਫ਼ਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਰਊਬੇਨ ਦੇ ਲਈ ਇੱਕ ਭਾਗ।