ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ।
TSK
TSK · ਉਤ 7:13
Treasury of Scripture Knowledge references in ਪੰਜਾਬੀ IRV.
ਪਰ ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ। ਤੂੰ ਕਿਸ਼ਤੀ ਵਿੱਚ ਆਪਣੇ ਪੁੱਤਰਾਂ, ਆਪਣੀ ਪਤਨੀ ਅਤੇ ਆਪਣੀਆਂ ਨੂੰਹਾਂ ਨਾਲ ਜਾਵੀਂ।
ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ।
¶ ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ।
ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ।
ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”
ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।
ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।