TSK

TSK · ਉਤ 9:21

Treasury of Scripture Knowledge references in ਪੰਜਾਬੀ IRV.

Back to passage

ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।

ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।

¶ ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!

ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।

ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।

‹ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ।›