TSK

TSK · ਇਬਰਾਨੀ 13:3

Treasury of Scripture Knowledge references in ਪੰਜਾਬੀ IRV.

Back to passage

ਪਰ ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਯਾਦ ਨਾ ਰੱਖਿਆ ਪਰ ਉਸ ਨੂੰ ਭੁੱਲ ਗਿਆ।

ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ

‹ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਨਾ ਉਤਾਰਿਆ, ਨੰਗਾ ਸੀ ਤੇ ਤੁਸੀਂ ਮੈਨੂੰ ਕੱਪੜੇ ਨਾ ਪਹਿਨਾਏ, ਰੋਗੀ ਅਤੇ ਕੈਦੀ ਸੀ ਤੇ ਤੁਸੀਂ ਮੇਰੀ ਖ਼ਬਰ ਨਾ ਲਈ।›

ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।

ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।

¶ ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।

ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ।

ਪ੍ਰਭੂ ਉਨੇਸਿਫ਼ੁਰੁਸ ਦੇ ਘਰਾਣੇ ਉੱਤੇ ਦਯਾ ਕਰੇ ਕਿਉਂ ਜੋ ਉਹ ਨੇ ਬਹੁਤ ਵਾਰੀ ਮੈਨੂੰ ਤਾਜ਼ਾ ਦਮ ਕੀਤਾ ਅਤੇ ਮੇਰੇ ਸੰਗਲਾਂ ਤੋਂ ਨਾ ਸ਼ਰਮਾਇਆ।

¶ ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ