TSK

TSK · ਇਬਰਾਨੀ 13:7

Treasury of Scripture Knowledge references in ਪੰਜਾਬੀ IRV.

Back to passage

¶ ‹ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ?›

ਪ੍ਰਭੂ ਨੇ ਉੱਤਰ ਦਿੱਤਾ ਕਿ ‹ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ?›

ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।

ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।

ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀ ਰੀਸ ਕਰੋ।

¶ ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।

ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।

¶ ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।

ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ।

ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ।

¶ ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।

¶ ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।