TSK

TSK · ਇਬਰਾਨੀ 4:13

Treasury of Scripture Knowledge references in ਪੰਜਾਬੀ IRV.

Back to passage

ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

ਤਾਂ ਤੂੰ ਆਪਣੇ ਸਵਰਗੀ ਭਵਨ ਤੋਂ ਸੁਣ ਕੇ ਮਾਫ਼ ਕਰੀਂ ਅਤੇ ਤੂੰ ਜੋ ਉਸ ਦੇ ਦਿਲ ਨੂੰ ਜਾਣਦਾ ਹੈਂ ਹਰ ਮਨੁੱਖ ਨੂੰ ਉਸ ਦੀ ਚਾਲ ਅਨੁਸਾਰ ਬਦਲਾ ਦੇਈਂ ਕਿਉਂ ਜੋ ਤੂੰ ਹੀ ਮਨੁੱਖਾਂ ਦੇ ਦਿਲਾਂ ਨੂੰ ਜਾਣਨ ਵਾਲਾ ਹੈਂ

ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ।

ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ?

ਯਹੋਵਾਹ ਸਵਰਗ ਤੋਂ ਨਿਗਾਹ ਮਾਰਦਾ ਹੈ, ਉਹ ਸਾਰੇ ਮਨੁੱਖਾਂ ਨੂੰ ਵੇਖਦਾ ਹੈ।

ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।

ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।

ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।

ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ।

¶ ‹ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।›

ਯਿਸੂ ਨੇ ਉਸ ਨੂੰ ਆਖਿਆ, ‹“ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”›

ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?”› ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, ‹“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।”› ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਨੂੰ ਚਾਰ।›

ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ।

ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।

‹ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।›