TSK

TSK · ਇਬਰਾਨੀ 5:13

Treasury of Scripture Knowledge references in ਪੰਜਾਬੀ IRV.

Back to passage

¶ ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?

‹ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।›

ਅਤੇ ਨਦਾਨਾਂ ਨੂੰ ਸਿੱਖਿਆ ਦੇਣ ਵਾਲਾ ਅਤੇ ਬਾਲਕਾਂ ਦਾ ਉਸਤਾਦ ਹਾਂ ਅਤੇ ਗਿਆਨ ਅਤੇ ਸੱਚ ਦਾ ਸਰੂਪ ਜੋ ਬਿਵਸਥਾ ਵਿੱਚ ਹੈ ਮੇਰੇ ਕੋਲ ਹੈ।

¶ ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।

ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।

ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!

ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ