TSK

TSK · ਹੋਸ਼ੇ 13:3

Treasury of Scripture Knowledge references in ਪੰਜਾਬੀ IRV.

Back to passage

ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।

ਜਿਨ੍ਹਾਂ ਨੇ ਆਖਿਆ, ਅਸੀਂ ਪਰਮੇਸ਼ੁਰ ਦੀਆਂ ਚਾਰਗਾਹਾਂ ਨੂੰ ਆਪਣੇ ਕਾਬੂ ਕਰ ਲਈਏ!

ਵੇਖ, ਮੈਂ ਤੈਨੂੰ ਨਵੇਂ ਤਿੱਖੇ ਗਾਹ ਪਾਉਣ ਵਾਲੇ ਫਲ੍ਹੇ ਜਿਹਾ ਜਿਸ ਦੇ ਦੰਦ ਵੀ ਹਨ, ਠਹਿਰਾਵਾਂਗਾ, ਤੂੰ ਪਹਾੜਾਂ ਨੂੰ ਗਾਹੇਂਗਾ ਅਤੇ ਉਹਨਾਂ ਨੂੰ ਮਹੀਨ ਕਰੇਂਗਾ, ਅਤੇ ਤੂੰ ਟਿੱਬਿਆਂ ਨੂੰ ਕੱਖ ਵਾਂਗੂੰ ਬਣਾ ਦੇਵੇਂਗਾ।

ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।