TSK

TSK · ਹੋਸ਼ੇ 13:4

Treasury of Scripture Knowledge references in ਪੰਜਾਬੀ IRV.

Back to passage

ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।

ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।

ਮੈਂ, ਹਾਂ, ਮੈਂ ਹੀ ਯਹੋਵਾਹ ਹਾਂ, ਮੇਰੇ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ ਹੈ।

ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।

ਮੈਂ ਨਬੀਆਂ ਨਾਲ ਗੱਲ ਕੀਤੀ, ਮੈਂ ਦਰਸ਼ਣ ਤੇ ਦਰਸ਼ਣ ਦਿੱਤਾ, ਅਤੇ ਨਬੀਆਂ ਦੇ ਰਾਹੀਂ ਦ੍ਰਿਸ਼ਟਾਂਤ ਵਰਤੇ।

ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।