TSK

TSK · ਯਸਾ 1:13

Treasury of Scripture Knowledge references in ਪੰਜਾਬੀ IRV.

Back to passage

ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।

ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।

ਇਹ ਹਰ ਸਬਤ ਦੀ ਹੋਮ ਦੀ ਬਲੀ ਹੋਵੇ, ਨਾਲੇ ਸਦੀਪਕਾਲ ਹੋਮ ਦੀ ਬਲੀ ਅਤੇ ਉਸ ਦੇ ਪੀਣ ਦੀ ਭੇਟ ਹੋਵੇ।

¶ ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।

ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਹੋਵਾਹ ਦੇ ਹਜ਼ੂਰ ਚੜਾਇਆ ਕਰਨ

ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।

¶ ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।

ਉਸ ਨੇ ਆਪਣੇ ਤੰਬੂ ਨੂੰ ਬਾਗ਼ ਦੀ ਮਚਾਨ ਵਾਂਗੂੰ ਢਾਹ ਸੁੱਟਿਆ, ਉਸ ਨੇ ਆਪਣੀ ਮੰਡਲੀ ਦੇ ਸਥਾਨ ਨੂੰ ਬਰਬਾਦ ਕਰ ਦਿੱਤਾ, ਯਹੋਵਾਹ ਨੇ ਸੀਯੋਨ ਵਿੱਚ ਠਹਿਰਾਏ ਹੋਏ ਪਰਬਾਂ ਅਤੇ ਸਬਤ ਨੂੰ ਵਿਸਾਰ ਦਿੱਤਾ, ਅਤੇ ਆਪਣੇ ਭੜਕਦੇ ਹੋਏ ਕ੍ਰੋਧ ਵਿੱਚ ਰਾਜਾ ਅਤੇ ਜਾਜਕ ਨੂੰ ਤੁੱਛ ਜਾਣਿਆ।

ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!

ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।

‹ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।›

ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!