TSK

TSK · ਯਸਾ 11:13

Treasury of Scripture Knowledge references in ਪੰਜਾਬੀ IRV.

Back to passage

¶ ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।

ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ।

ਉਹਨਾਂ ਨੂੰ ਇੱਕ ਦੂਜੀ ਨਾਲ ਜੋੜ ਦੇ, ਤਾਂ ਕਿ ਤੇਰੇ ਲਈ ਇੱਕੋ ਲੱਕੜੀ ਬਣ ਜਾਵੇ ਅਤੇ ਉਹ ਤੇਰੇ ਹੱਥ ਵਿੱਚ ਇੱਕ ਹੋਣਗੀਆਂ।

ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।