ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।
TSK
TSK · ਯਸਾ 13:10
Treasury of Scripture Knowledge references in ਪੰਜਾਬੀ IRV.
ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ।
ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।
¶ ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।
ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ!
ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!
¶ ‹ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ› ‹ਸੂਰਜ ਅਨ੍ਹੇਰਾ ਹੋ ਜਾਵੇਗਾ,› ‹ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।›
¶ ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।