TSK

TSK · ਯਸਾ 13:18

Treasury of Scripture Knowledge references in ਪੰਜਾਬੀ IRV.

Back to passage

ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗੱਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ।

ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।

ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।

ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!

ਤਾਂ ਵੀ ਉਹ ਲੈ ਲਿਆ ਗਿਆ, ਉਹ ਗੁਲਾਮੀ ਵਿੱਚ ਗਿਆ, ਉਹ ਦੇ ਨਿਆਣੇ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਪਟਕ ਦਿੱਤੇ ਗਏ, ਉਹ ਦੇ ਪਤਵੰਤਾਂ ਲਈ ਪਰਚੀਆਂ ਪਾਈਆਂ ਗਈਆਂ ਅਤੇ ਉਹ ਦੇ ਸਾਰੇ ਵੱਡੇ ਲੋਕ ਸੰਗਲਾਂ ਨਾਲ ਬੰਨ੍ਹੇ ਗਏ ਸਨ।