TSK

TSK · ਯਸਾ 13:2

Treasury of Scripture Knowledge references in ਪੰਜਾਬੀ IRV.

Back to passage

ਅੱਜ ਦੇ ਦਿਨ ਉਹ ਨੋਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!

ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।

¶ ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।

ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।

ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ!