TSK

TSK · ਯਸਾ 13:5

Treasury of Scripture Knowledge references in ਪੰਜਾਬੀ IRV.

Back to passage

¶ ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।

¶ ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।

ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ

ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!

‹ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।›