TSK

TSK · ਯਸਾ 13:8

Treasury of Scripture Knowledge references in ਪੰਜਾਬੀ IRV.

Back to passage

ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।

ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!

ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?

ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।

ਉਹ ਖਾਲੀ, ਸੁੰਨੀ ਅਤੇ ਵਿਰਾਨ ਹੈ, ਦਿਲ ਪਿਘਲ ਜਾਂਦਾ ਹੈ, ਗੋਡੇ ਭਿੜਦੇ ਹਨ, ਕਸ਼ਟ ਸਾਰਿਆਂ ਦੇ ਲੱਕਾਂ ਵਿੱਚ ਹੈ, ਸਾਰਿਆਂ ਦੇ ਚਿਹਰੇ ਪੀਲੇ ਹੋ ਜਾਂਦੇ ਹਨ!

ਜਦ ਲੋਕ ਆਖਦੇ ਹੋਣਗੇ ਕਿ ਅਮਨ ਚੈਨ ਅਤੇ ਸੁੱਖ-ਸਾਂਦ ਹੈ ਤਦ ਜਿਵੇਂ ਗਰਭਵਤੀ ਇਸਤ੍ਰੀ ਨੂੰ ਪੀੜਾਂ ਲੱਗਦੀਆਂ ਹਨ ਤਿਵੇਂ ਉਨ੍ਹਾਂ ਦਾ ਅਚਾਨਕ ਨਾਸ ਹੋ ਜਾਵੇਗਾ ਅਤੇ ਉਹ ਕਦੀ ਨਾ ਬਚਣਗੇ।