TSK

TSK · ਯਸਾ 19:21

Treasury of Scripture Knowledge references in ਪੰਜਾਬੀ IRV.

Back to passage

ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।

ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।

ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।

ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।

ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।

ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।

ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।

ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ।

ਯਿਸੂ ਨੇ ਆਖਿਆ, ‹ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।›

ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।

ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l