ਮਿਸ਼ਮਾ, ਦੂਮਾਹ, ਮੱਸਾ,
TSK
TSK · ਯਸਾ 21:11
Treasury of Scripture Knowledge references in ਪੰਜਾਬੀ IRV.
ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।
ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ ਕਿਉਂ ਜੋ ਮੈਂ ਸੇਈਰ ਪਰਬਤ ਨੂੰ ਏਸਾਓ ਦੀ ਵਿਰਾਸਤ ਹੋਣ ਲਈ ਦੇ ਦਿੱਤਾ ਹੈ।
ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,
ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।
¶ ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੇ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ।
ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ
¶ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ।
¶ ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
¶ ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
¶ ਓਬਦਯਾਹ ਦਾ ਦਰਸ਼ਣ l ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ!