ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।
TSK
TSK · ਯਸਾ 21:12
Treasury of Scripture Knowledge references in ਪੰਜਾਬੀ IRV.
ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇੱਕ ਬਿਪਤਾ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ!
ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ।
ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।
¶ ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।