TSK

TSK · ਯਸਾ 21:4

Treasury of Scripture Knowledge references in ਪੰਜਾਬੀ IRV.

Back to passage

ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”

ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!

ਹਾਮਾਨ ਨੇ ਇਹ ਵੀ ਕਿਹਾ, ਰਾਣੀ ਅਸਤਰ ਨੇ ਵੀ ਰਾਜਾ ਦੇ ਨਾਲ ਭੋਜਨ ਕਰਨ ਲਈ ਜਿਹੜਾ ਉਸ ਨੇ ਤਿਆਰ ਕੀਤਾ ਸੀ, ਮੇਰੇ ਬਿਨ੍ਹਾਂ ਕਿਸੇ ਹੋਰ ਨੂੰ ਨਹੀਂ ਬੁਲਾਇਆ, ਅਤੇ ਕੱਲ ਵੀ ਉਸ ਨੇ ਰਾਜਾ ਦੇ ਨਾਲ ਮੈਨੂੰ ਬੁਲਾਇਆ ਹੈ।

ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।

ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!

ਉਹਨਾਂ ਦੀ ਮਸਤੀ ਵਿੱਚ ਮੈਂ ਉਹਨਾਂ ਦੀ ਦਾਵਤ ਕਰਾਂਗਾ, ਭਈ ਉਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ।

¶ ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।

ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ

¶ ‹ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!›