TSK

TSK · ਯਸਾ 21:8

Treasury of Scripture Knowledge references in ਪੰਜਾਬੀ IRV.

Back to passage

ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।

ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।

ਹੇ ਯਰੂਸ਼ਲਮ, ਮੈਂ ਤੇਰੀਆਂ ਕੰਧਾਂ ਉੱਤੇ ਰਾਖੇ ਲਾਏ ਹਨ, ਸਾਰਾ ਦਿਨ ਅਤੇ ਸਾਰੀ ਰਾਤ ਉਹ ਕਦੀ ਚੁੱਪ ਨਾ ਰਹਿਣਗੇ, ਤੁਸੀਂ ਜਿਹੜੇ ਯਹੋਵਾਹ ਨੂੰ ਪੁਕਾਰਦੇ ਹੋ ਅਰਾਮ ਨਾ ਕਰੋ!

ਬੱਬਰ ਸ਼ੇਰ ਵਾਂਗੂੰ ਉਸ ਆਪਣੇ ਘੁਰਨੇ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹਨਾਂ ਦਾ ਦੇਸ ਵਿਰਾਨ ਹੋ ਗਿਆ, ਉਸ ਡਾਢੇ ਅਨ੍ਹੇਰ ਦੇ ਕਾਰਨ, ਅਤੇ ਉਹ ਦੇ ਡਾਢੇ ਕ੍ਰੋਧ ਦੇ ਕਾਰਨ।

ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ