TSK

TSK · ਯਸਾ 30:13

Treasury of Scripture Knowledge references in ਪੰਜਾਬੀ IRV.

Back to passage

ਪਰ ਰਹਿੰਦੇ-ਖੂਹੰਦੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਉੱਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਵੀ ਨੱਠਾ ਅਤੇ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ।

ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੁੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈ?

ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!

¶ ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।

ਇਸ ਲਈ ਮੈਂ ਉਸ ਕੰਧ ਨੂੰ ਜਿਸ ਉੱਤੇ ਤੁਸੀਂ ਕੱਚੀ ਲਿਪਾਈ ਕੀਤੀ ਸੀ, ਤੋੜ ਸੁੱਟਾਂਗਾ ਅਤੇ ਧਰਤੀ ਤੇ ਢਾਹ ਦਿਆਂਗਾ ਇੱਥੋਂ ਤੱਕ ਕਿ ਉਹ ਦੀਆਂ ਨੀਹਾਂ ਨੰਗੀਆਂ ਹੋ ਜਾਣਗੀਆਂ, ਹਾਂ, ਉਹ ਡਿੱਗੇਗੀ, ਅਤੇ ਤੁਸੀਂ ਉਸੇ ਵਿੱਚ ਮਾਰੇ ਜਾਓਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!

‹ਪਰ ਜਿਹੜਾ ਸੁਣ ਕੇ ਨਹੀਂ ਮੰਨਦਾ ਉਹ ਉਸ ਮਨੁੱਖ ਵਰਗਾ ਹੈ, ਜਿਸ ਨੇ ਨੀਂਹ ਬਿਨ੍ਹਾਂ ਧਰਤੀ ਉੱਤੇ ਘਰ ਬਣਾਇਆ ਜਿਸ ਉੱਤੇ ਲਹਿਰ ਨੇ ਜ਼ੋਰ ਮਾਰਿਆ ਅਤੇ ਉਹ ਝੱਟ ਡਿੱਗ ਪਿਆ ਅਤੇ ਉਸ ਘਰ ਦਾ ਸੱਤਿਆਨਾਸ ਹੋ ਗਿਆ।›