TSK

TSK · ਯਸਾ 33:13

Treasury of Scripture Knowledge references in ਪੰਜਾਬੀ IRV.

Back to passage

ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।

ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ।

ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।

ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ, ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ, ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।

ਯਹੋਵਾਹ ਸੀਯੋਨ ਵਿੱਚ ਮਹਾਨ ਹੈ, ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।

ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!

ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ!

ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।

ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।

¶ ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।