TSK

TSK · ਯਸਾ 39:1

Treasury of Scripture Knowledge references in ਪੰਜਾਬੀ IRV.

Back to passage

ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।

¶ ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ, ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ।

ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ

¶ ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -

ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!

¶ ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।