TSK

TSK · ਯਸਾ 39:6

Treasury of Scripture Knowledge references in ਪੰਜਾਬੀ IRV.

Back to passage

ਤਾਂ ਉਹ ਯਹੋਵਾਹ ਦੇ ਭਵਨ ਦਾ ਸਾਰਾ ਖਜ਼ਾਨਾ ਉੱਥੋਂ ਲੈ ਗਿਆ ਅਤੇ ਸੋਨੇ ਦੇ ਸੱਭੋ ਭਾਂਡੇ ਜੋ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਯਹੋਵਾਹ ਦੀ ਹੈਕਲ ਵਿੱਚ ਬਣਾਏ ਸਨ ਉਸ ਨੇ ਕੱਟ ਕੇ ਯਹੋਵਾਹ ਦੇ ਕਹੇ ਅਨੁਸਾਰ ਟੁੱਕੜੇ-ਟੁੱਕੜੇ ਕਰ ਦਿੱਤੇ।

ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।

ਨਾਲੇ ਮੈਂ ਇਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਰਾਜਿਆਂ ਦੇ ਸਾਰੇ ਖਜ਼ਾਨੇ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਲੁੱਟ ਲੈਣਗੇ ਅਤੇ ਉਹਨਾਂ ਨੂੰ ਫੜ੍ਹ ਕੇ ਬਾਬਲ ਨੂੰ ਲੈ ਜਾਣਗੇ

ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ

ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।